ਲਾਹੌਰ: ਇਲਾਜ ਲਈ ਵਿਦੇਸ਼ ਜਾਣ ਦੀ ਅਦਾਲਤ ਵੱਲੋਂ ਇਜਾਜ਼ਤ ਮਿਲਣ ਦੇ ਬਾਵਜੂਦ ਸ਼ਨਿਚਰਵਾਰ ਨੂੰ ਪਾਕਿਸਤਾਨ ਦੇ ਵਿਰੋਧੀ ਧਿਰ ਦੇ ਆਗੂ ਸ਼ਹਬਿਾਜ਼ ਸ਼ਰੀਫ਼ ਨੂੰ ਬਰਤਾਨੀਆ ਜਾਣ ਤੋਂ ਰੋਕ ਦਿੱਤਾ ਗਿਆ ਹੈ। ਸ਼ਹਬਿਾਜ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ ਤਰਜਮਾਨ ਮਰੀਅਮ ਔਰੰਗਜ਼ੇਬ ਨੇ ਦੱਸਿਆ ਕਿ ਸ਼ਰੀਫ਼ ਨੂੰ ਲਾਹੌਰ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਫੈਡਰਲ ਜਾਂਚ ਏਜੰਸੀ (ਐੱਫਆਈਏ) ਨੇ ਉਸ ਦਾ ਨਾਮ ਕਿਸੇ ਹੋਰ ਕਥਿਤ ਸੂਚੀ ਵਿੱਚ ਪਾ ਦਿੱਤਾ ਹੈ ਅਤੇ ਉਸ ਨੂੰ ਦੇਸ਼ ਤੋੋੋਂ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸ਼ਹਬਿਾਜ਼ ਨੂੰ ਇਲਾਜ ਲਈ ਅੱਠ ਮਈ ਤੋਂ ਤਿੰਨ ਜੁਲਾਈ ਤੱਕ ਇੰਗਲੈਂਡ ਵਿੱਚ ਇਲਾਜ ਕਰਾਉਣ ਦੀ ਇਜਾਜ਼ਤ ਦਿੱਤੀ ਸੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸ਼ਹਬਿਾਜ਼ ਲੰਡਨ ਵਿੱਚ ਆਪਣੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਕੋਲ ਜਾਣ ਲਈ ਤਿਆਰ ਸਨ। -ਪੀਟੀਆਈ