ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਨਗਰ ਕੌਂਸਲ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਦਫਤਰ ਮਾਲੇਰਕੋਟਲਾ ਵਿੱਚ 24 ਘੰਟੇ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਐੱਸਡੀਐੱਮ ਟੀ. ਬੈਨਿਥ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਫ਼ੋਨ ਨੰਬਰ 01675-253025 ਉਪਰ ਦਰਜ ਕਰਵਾ ਸਕਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵੋਟਰ 14 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਵਰਤੋਂ ਜ਼ਰੂਰ ਕਰੇ।