ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਾਰਚ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ। ਇਸ ਮੌਕੇ ਰਣਜੀਤ ਕੌਰ ਖਾਲਸਾ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਰਾਜਿੰਦਰਪਾਲ ਸਿੰਘ ਖਾਲਸਾ ਨੇ ਆਪਣੇ ਜਥੇ ਸਮੇਤ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਸਰਵਣ ਕਰਵਾਏ ਤੇ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ। ਭਾਈ ਗੁਰਦਾਸ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਤੇ ਭਾਈ ਬਲਵਿੰਦਰ ਸਿੰਘ ਨੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਰਵਣ ਕਰਵਾਏ। ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ’ਚੋਂ ਵਿਆਖਿਆ ਕੀਤੀ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।