ਚੰਡੀਗੜ੍ਹ, 26 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਅੱਜ ਕਿਹਾ ਕਿ ਨਾ ਸਿਰਫ਼ ਸਖ਼ਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ, ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਦਰਾਂ-ਕੀਮਤਾਂ ਨੂੰ ਕਿਸਾਨਾਂ ਦਾ ਅਹਿੰਸਕ ਸੰਘਰਸ਼ ਬਹਾਦਰੀ, ਸੰਜਮ ਅਤੇ ਦ੍ਰਿੜਤਾ ਦੀ ਵਿਲੱਖਣ ਗਾਥਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਉਹ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਲਾਸਾਨੀ ਜਜ਼ਬੇ ਨੂੰ ਸਲਾਮ ਕਰਦੇ ਹਨ।