ਭੁੱਚੋ ਮੰਡੀ: ਲਹਿਰਾ ਬੇਗਾ ਟੌਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਠੇਕੇਦਾਰ ਦੁਆਰਾ ਤਨਖਾਹ ਅਤੇ ਨੌਕਰੀ ਦੇਣ ਤੋਂ ਮਨ੍ਹਾਂ ਕਰਨ ’ਤੇ ਦਫ਼ਤਰ ਦਾ ਅਣਮਿਥੇ ਸਮੇਂ ਲਈ ਕੀਤਾ ਗਿਆ ਘਿਰਾਓ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਠੇਕੇਦਾਰ ਦੀ ਇਸ ਕਾਰਵਾਈ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਹ ਸੀ। ਉਨ੍ਹਾਂ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਿੰਨੀ ਦੇਰ ਮੁਲਾਜ਼ਮਾਂ ਨੂੰ ਨੌਕਰੀ ਅਤੇ ਤਨਖਾਹ ਨਹੀਂ ਦਿੱਤੀ ਜਾਂਦੀ, ਓਨੀ ਦੇਰ ਠੇਕਾ ਕੰਪਨੀ ਦੇ ਅਧਿਕਾਰੀਆਂ ਨੂੰ ਦਫ਼ਤਰ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਦਫਤਰ ਅੱਗੇ ਘਿਰਾਓ ਦਿਨ ਰਾਤ ਜਾਰੀ ਰਹੇਗਾ। -ਪੱਤਰ ਪ੍ਰੇਰਕ