ਮੇਜਰ ਸਿੰਘ ਮੱਟਰਾਂ
ਭਵਾਨੀਗੜ, 6 ਅਗਸਤ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਹੇੜੀਕੇ ਦੀ ਡੰਮੀ ਬੋਲੀ ਰੱਦ ਕਰਨ ਅਤੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐੱਸਸੀ ਭਾਈਚਾਰੇ ਨੂੰ 33 ਸਾਲਾਂ ਲਈ ਪਟੇ ’ਤੇ ਦੇਣ ਦੀ ਮੰਗ ਨੂੰ ਲੈ ਕੇ ਬਲਾਕ ਦੇ ਪਿੰਡ ਘਰਾਚੋਂ, ਬਟੜਿਆਣਾ ਅਤੇ ਝਨੇੜੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਰਥੀਆਂ ਸਾੜ ਕੇ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬਟੜਿਆਣਾ, ਗੁਰਚਰਨ ਸਿੰਘ ਘਰਾਚੋਂ, ਹਰਜਿੰਦਰ ਸਿੰਘ ਝਨੇੜੀ, ਚਮਕੌਰ ਸਿੰਘ, ਰਾਮ ਚੰਦ, ਭਜਨ ਕੌਰ ਅਤੇ ਗੁਰਤੇਜ ਸਿੰਘ ਨੇ ਸੰਬੋਧਨ ਕੀਤਾ।