ਅਹਿਮਦਾਬਾਦ, 18 ਫਰਵਰੀ
ਅਹਿਮਦਾਬਾਦ ਵਿੱਚ 2008 ਵਿੱਚ ਹੋਏ ਬੰਬ ਧਮਾਕਿਆਂ ਦੇ 49 ਦੋਸ਼ੀਆਂ ਦੇ ਵਕੀਲਾਂ ਨੇ ਕਿਹਾ ਹੈ ਕਿ ਉਹ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਗੁਜਰਾਤ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਦਾਲਤ ਨੇ ਇਨ੍ਹਾਂ ਬੰਬ ਧਮਾਕਿਆਂ ਦੇ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਤੇ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। -ਪੀਟੀਆਈ