ਚਮਕੌਰ ਸਾਹਿਬ: ਆਊਟਸੋਰਸਿੰਗ ਕਰਮਚਾਰੀ ਯੂਨੀਅਨ ਦਫਤਰ ਡੀਸੀ ਜ਼ਿਲ੍ਹਾ ਰੂਪਨਗਰ ਨੇ ਦਰਜਾ ਤਿੰਨ ਅਤੇ ਚਾਰ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਇੱਥੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਦਿੱਤਾ। ਯੂਨੀਅਨ ਦੇ ਆਗੂਆਂ ਬਲਵਿੰਦਰ ਸਿੰਘ, ਮੇਜਰ ਸਿੰਘ ਅਤੇ ਪਾਲ ਸਿੰਘ ਨੇ ਕਿਹਾ ਕਿ ਘੱਟ ਤਨਖ਼ਾਹਾਂ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬਹੁਤ ਔਖਾ ਹੈ। ਵਿਧਾਇਕ ਨੇ ਪਹਿਲਾਂ ਐੱਸਡੀਐੱਮ ਦਫਤਰ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਰਕਾਰੀ ਹਸਪਤਾਲ ਦੇ ਅੱਪਗ੍ਰੇਡ ਹੋਣ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਇਹ ਵੀ ਦੱਸਿਆ ਕਿ ਹਰ ਸੋਮਵਾਰ ਚਮਕੌਰ ਸਾਹਿਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਹੀ ਹੱਲ ਕਰਵਾਈਆਂ ਜਾਣਗੀਆਂ। -ਨਿੱਜੀ ਪੱਤਰ ਪ੍ਰੇਰਕ