ਪਾਇਲ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਚਲਾਈ ਸਮਾਰਟ ਵਿਲੇਜ਼ ਸਕੀਮ ਤਹਿਤ ਪਿੰਡ ਕੰਮਾ ਵਿੱਚ ਬਣਾਈ ਨਵੀਂ ਧਰਮਸ਼ਾਲਾ ਦਾ ਉਦਘਾਟਨ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਕਮਿਊਨਿਟੀ ਹਾਲ ਲਈ 5 ਲੱਖ ਦੀ ਗ੍ਰਾਂਟ ਵੀ ਦਿੱਤੀ ਗਈ। ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਸਤਿਨਾਮ ਸਿੰਘ ਸੋਨੀ, ਪ੍ਰਧਾਨ ਮਲਕੀਤ ਸਿੰਘ ਗੋਗਾ, ਸਰਪੰਚ ਦਰਸ਼ਨ ਸਿੰਘ ਗਿੱਲ, ਬਲਵੀਰ ਸਿੰਘ, ਪਰਵਾਰ ਸਿੰਘ, ਕਰਮ ਸਿੰਘ, ਸਾਬਕਾ ਸਰਪੰਚ ਪੂਰਨ ਸਿੰਘ, ਮਨਜੀਤ ਸਿੰਘ, ਜਗਰੂਪ ਸਿੰਘ, ਦਿਲਬਾਗ ਸਿੰਘ, ਬੂਟਾ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ