ਪੱਤਰ ਪ੍ਰੇਰਕ
ਚੇਤਨਪੁਰਾ, 10 ਅਪਰੈਲ
ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਕਲਾਂ ਵਿੱਚ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਗ਼ਰੀਬ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਜਦ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਉਪਰੋਂ ਸਰਕਾਰ ਵੱਲੋਂ ਗ਼ਰੀਬ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲ ਭੇਜ ਕੇ ਉਨ੍ਹਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਕਰਕੇ ਲੋਕ 2022 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਬੈਠੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਿੰਨ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਤੇੜਾ, ਸਾਬਕਾ ਸੰਮਤੀ ਮੈਂਬਰ ਦਵਿੰਦਰ ਸਿੰਘ ਧੁੱਪਸੜੀ, ਸਾਬਕਾ ਸਰਪੰਚ ਸੁਰਜੀਤ ਮਸੀਹ, ਸਾਬਕਾ ਸਰਪੰਚ ਤਰਸੇਮ ਸਿੰਘ, ਸਾਬਕਾ ਸੰਮਤੀ ਮੈਂਬਰ ਅਜਾਇਬ ਸਿੰਘ ਤੇੜਾ, ਪੂਰਨ ਸਿੰਘ, ਤਰਸੇਮ ਸਿੰਘ, ਪ੍ਰਧਾਨ ਮੁਖਤਾਰ ਮਸੀਹ, ਇਮਾਨੂੰਏਲ ਮਸੀਹ, ਸਚਨਜੀਤ ਹੈਪੀ, ਲੈਵਸ ਮਸੀਹ ਦੇਸੂ, ਸ਼ੁਕਰ ਮਸੀਹ, ਜਸਵੰਤ ਸਿੰਘ ਅਤੇ ਭਾਈ ਨਜ਼ੀਰ ਮਸੀਹ ਹਾਜ਼ਰ ਸਨ।