ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 21 ਜਨਵਰੀ
ਇਥੋਂ ਦੀ ਕੰਪਨੀ ਦੇ ਮਜ਼ਦੂਰਾਂ ਨੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੀ ਅਗਵਾਈ ’ਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੱਢੀ। ਇਸ ਮੌਕੇ ਹਰਜਿੰਦਰ ਸਿੰਘ ਨੇ ਕਿਹਾ ਕਿ ਕੰਪਨੀ ਪ੍ਰਬੰਧਕਾਂ ਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਕਾਮਿਆਂ ਦੀਆਂ ਸਮੱਸਿਆਵਾਂ ਸਬੰਧੀ ਸ਼ਿਕਾਇਤ ਪੱਤਰ ਦੇਣ ਉਪਰੰਤ ਵੀ ਮਾਮਲੇ ਦਾ ਹੱਲ ਨਹੀਂ ਕੀਤਾ ਗਿਆ। ਕੰਪਨੀ ਮਜ਼ਦੂਰਾਂ ਹਰਜਿੰਦਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਨੇਤਰ ਸਿੰਘ, ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਬੰਧਕਾਂ ਨੇ ਭਾਵੇਂ ਕਿਰਤ ਵਿਭਾਗ ਦੇ ਅਧਿਕਾਰੀਆਂ ਦੇ ਦਖਲ ਨਾਲ ਦਸੰਬਰ ਦੀ ਤਨਖਾਹ ਦੇ ਦਿੱਤੀ ਪਰ ਮੁਅੱਤਲ ਕਰਕੇ ਘਰ ਭੇਜ ਦਿੱਤਾ ਗਿਆ, ਜਦੋਂ ਕਿ ਉਹ ਲਗਾਤਾਰ ਡਿਊਟੀ ਕਰਦੇ ਆ ਰਹੇ ਹਨ। ਇਸ ਮੌਕੇ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਮਲਕੀਤ ਸਿੰਘ ਨੇ ਕਿਹਾ ਕਿ ਜੇ ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਤੁਰੰਤ ਬਹਾਲ ਕਰਕੇ ਬਾਕੀ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।