ਦਿਲਬਾਗ ਸਿੰਘ ਗਿੱਲ
ਅਟਾਰੀ, 20 ਜਨਵਰੀ
ਪਿੰਡ ਬਾਸਰਕੇ ਗਿੱਲਾਂ ਵਿਖੇ ਭਾਈ ਗੁਰਦਾਸ ਜੀ ਦੀ ਯਾਦਗਾਰ ਬਣਾਉਣ ਲਈ ਕਾਰਸੇਵਾ ਵਾਲੇ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ ਕਾਰਸੇਵਾ ਲਈ ਪ੍ਰਵੇਸ਼ ਦਿਹਾੜੇ ’ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਦੀ ਛਹਬਿਰ ਲੱਗੀ, ਜਿਸ ਵਿੱਚ ਤੰਤੀ ਸਾਜ਼ਾਂ ਨਾਲ ਭਾਈ ਪਾਲ ਸਿੰਘ ਜੀ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਬਲਵੰਤ ਸਿੰਘ ਖ਼ੋਜੀ, ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਅਤੇ ਬਾਬਾ ਸ਼ਬੇਗ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੰਨ੍ਹ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰ ਇਤਿਹਾਸ ’ਤੇ ਚਾਨਣਾ ਪਾਇਆ ਇਸ ਮੌਕੇ ਕਾਰਸੇਵਾ ਵਾਲੇ ਸੰਤ ਬਾਬਾ ਸ਼ਬੇਗ ਸਿੰਘ ਗੋਇੰਦਵਾਲ ਵਾਲੇ, ਡਾ. ਬਿਕਰਮਜੀਤ ਸਿੰਘ, ਦਿਆਲ ਸਿੰਘ ਸਰਪੰਚ, ਗੁਰਦਿਆਲ ਸਿੰਘ ਪ੍ਰਧਾਨ, ਜਥੇਦਾਰ ਕਾਬਲ ਸਿੰਘ, ਸੰਤੋਖ ਸਿੰਘ, ਬਸੰਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।