ਦਸੂਹਾ: ਇਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਵਿੱਚ ਜਗਦੀਸ਼ ਚੰਦਰ ਡੀਏਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰੀ ਮੱਲਾਂ ਮਾਰਨ ਦਾ ਸਿਲਸਿਲਾ ਜਾਰੀ ਹੈ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਐੱਮ.ਏ ਹਿਸਟਰੀ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਸ਼ੀਲਾ ਦੇਵੀ ਨੇ 96.75 ਫੀਸਦੀ, ਸ਼ਿਲਪਾ ਤੇ ਰੋਹਿਤ ਬਹਿਲ ਨੇ 96.25 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚੋਂ ਕ੍ਰੰਮਵਾਰ ਪਹਿਲਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ, ਜਦੋਕਿ ਰਾਜਿੰਦਰ ਸਿੰਘ 82.5 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਸਰੇ ਸਥਾਨ ’ਤੇ ਰਿਹਾ। ਪ੍ਰਿੰਸੀਪਲ ਡਾ. ਗੁਪਤਾ ਨੇ ਇਸ ਉਪਲੱਬਧੀ ਦਾ ਸਿਹਰਾ ਵਿਭਾਗ ਦੇ ਮੁਖੀ ਪ੍ਰੋ. ਪਰਵਿੰਦਰ ਕੌਰ, ਪ੍ਰੋ. ਰਾਜਕਿਰਨ ਤੇ ਪ੍ਰੋ. ਨਵਦੀਪ ਕੌਰ ਸਿਰ ਬੰਨ੍ਹਿਆ। -ਪੱਤਰ ਪ੍ਰੇਰਕ