ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਰਾਏਕੋਟ, 20 ਜਨਵਰੀ
ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਨੇ ਅੱਜ ਪੱਖੋਵਾਲ ਕਸਬੇ ਦੇ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜੁੜੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਮਿਲ ਬੋਪਾਰਾਏ ਨੇ ਪਿਛਲੇ ਪੰਜ ਸਾਲਾਂ ਦੌਰਾਨ ਹਲਕਾ ਰਾਏਕੋਟ ਵਿੱਚ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਆਮ ਦੁਕਾਨਦਾਰਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਤਰੱਕੀ ਲਈ ਜੀਅ-ਜਾਨ ਨਾਲ ਕੰਮ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਗਰੇਵਾਲ, ਸਰਪੰਚ ਅਮਰਿੰਦਰ ਸਿੰਘ, ਹਰਿੰਦਰ ਸਿੰਘ, ਸੂਬਾ ਜਨਰਲ ਸਕੱਤਰ ਅਰਸ਼ਦ ਖਾਨ, ਹਲਕਾ ਪ੍ਰਧਾਨ ਨਵਰਾਜ ਸਿੰਘ ਅਕਾਲਗੜ੍ਹ, ਸੁਖਜਿੰਦਰ ਸਿੰਘ, ਮੋਹਣ ਸਿੰਘ, ਹਰਮਿੰਦਰ ਸਿੰਘ, ਛਿੰਦਾ ਸਿੰਘ ਮਹੇਰਨਾ, ਬਲਵੰਤ ਸਿੰਘ, ਕਾਲਾ ਪੰਡੋਰੀ, ਅਮਨਾ ਪੰਡੋਰੀ ਸਮੇਤ ਹੋਰ ਲੋਕ ਵੀ ਹਾਜ਼ਰ ਸਨ।