ਪੱਤਰ ਪ੍ਰੇਰਕ
ਰਾਜਪੁਰਾ, 6 ਜੁਲਾਈ
ਨਾਰਕੋਟਿਕ ਸੈੱਲ ਪਟਿਆਲਾ ਦੀ ਪੁਲੀਸ ਨੇ ਇੱਕ ਟਰੱਕ ਵਿੱਚੋਂ 50 ਕਿੱਲੋ ਭੁੱਕੀ ਬਰਾਮਦ ਕਰਕੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ। ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਮੀਤ ਸਿੰਘ ਵਾਸੀ ਪਿੰਡ ਧਮੌਲੀ ਹੋਰਨਾਂ ਰਾਜਾਂ ਤੋਂ ਭੁੱਕੀ ਲਿਆ ਕੇ ਇਸ ਖੇਤਰ ਵਿੱਚ ਵੇਚਦਾ ਹੈ ਜਿਸ ’ਤੇ ਉਨ੍ਹਾਂ ਵੱਲੋਂ ਪਿੰਡ ਧਮੌਲੀ ਨੇੜੇ ਨਾਕੇ ਦੌਰਾਨ ਇੱਕ ਟਰੱਕ ਦੀ ਤਲਾਸ਼ੀ ਲਈ ਤਾਂ ਟਰੱਕ ਵਿੱਚੋਂ 50 ਕਿੱਲੋ ਭੁੱਕੀ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਵਿੱਚ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਪੁਲੀਸ ਨੇ ਟਰੱਕ ਚਾਲਕ ਗੁਰਮੀਤ ਸਿੰਘ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ।