ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ , 20 ਜਨਵਰੀ
ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਕਰੋਨਾ ਦੇ ਪ੍ਰਭਾਵ ਹੇਠ ਹੋ ਰਹੀਆਂ ਹਨ। ਇਸ ਲਈ ਚੋਣ ਕਮਿਸ਼ਨ ਨੇ ਕਰੋਨਾ ਪ੍ਰਭਾਵਿਤ ਵਿਅਕਤੀਆਂ ਨੂੰ ਆਪਣੀ ਵੋਟ ਪੋਸਟਲ ਬੈਲਟ ਰਾਹੀਂ ਪਾਉਣ ਦੀ ਸਹੂਲਤ ਦਿੱਤੀ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ 80 ਸਾਲ ਦੇ ਬਜ਼ੁਰਗਾਂ ਤੇ ਅਪਹਾਜ ਵਿਅਕਤੀਆਂ ਨੂੰ ਵੀ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਕਿਹਾ ਕਿ ਚੋਣ ਅਮਲਾ ਪੂਰੀ ਤਿਆਰੀ ਵਿੱਚ ਜੁਟ ਗਿਆ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਪੋਸਟਲ ਬੈੱਲਟ ਦੀ ਸਹੂਲਤ ਲਈ 12-ਡੀ ਫਾਰਮ ਭੇਜਿਆ ਜਾਵੇਗਾ ਜਿਸ ਦੇ ਆਧਾਰ ’ਤੇ ਇਹ ਵੋਟ ਪੈ ਸਕੇਗੀ।