ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਜੁਲਾਈ
ਸਨਅਤੀ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਨਅਤਕਾਰ ਹਰੀ ਸਿੰਘ ਜੱਸਲ ਦੇ ਘਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੇਪਾਲੀ ਨੌਕਰ ਹੇਮੰਤ ਨੂੰ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਨੇਪਾਲ ਦੇ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ, ਹਾਲਾਂਕਿ ਪੁਲੀਸ ਦੇ ਹੱਥ ਹਾਲੇ ਬਾਕੀ ਮੁਲਜ਼ਮ ਨਹੀਂ ਲੱਗੇ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਚਾਰ ਨਹੀਂ ਬਲਕਿ ਸੱਤ ਲੋਕ ਸ਼ਾਮਲ ਸਨ। ਪੁਲੀਸ ਫਿਲਹਾਲ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛ-ਗਿੱਛ ਕਰ ਰਹੀ ਹੈ।