ਫਰੀਦਕੋਟ: ਸੁਰਜੀਤ ਸਿੰਘ ਨੇ ਅੱਜ ਫਰੀਦਕੋਟ ਪੁਲੀਸ ਰੇਂਜ ਦੇ ਡੀ.ਆਈ.ਜੀ. ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਐਸਐਸਪੀ ਸਵਰਨਦੀਪ ਸਿੰਘ, ਕੁਲਦੀਪ ਸਿੰਘ ਸੋਹੀ ਐਸ.ਪੀ.(ਐਚ) ਅਤੇ ਭੁਪਿੰਦਰ ਸਿੰਘ ਐਸ.ਪੀ.(ਇਨਵੈਸਟੀਗੇਸ਼ਨ) ਸਮੇਤ ਰੇਂਜ ਦੇ ਉੱਚ ਪੁਲੀਸ ਅਧਿਕਾਰੀ ਹਾਜ਼ਰ ਸਨ। ਡੀ.ਆਈ.ਜੀ. ਸੁਰਜੀਤ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਸਮੇਂ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਤੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੀਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ ਜਾਂ ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। -ਨਿੱਜੀ ਪੱਤਰ ਪ੍ਰੇਰਕ