ਚੰਡੀਗੜ੍ਹ: ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਨੇ ਤਰਸ ਦੇ ਆਧਾਰ ’ਤੇ ਅੱਜ ਇੱਥੇ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਉਮੀਦਵਾਰਾਂ ਨੂੰ ਦਰਜਾ 3 ਅਤੇ ਦਰਜਾ 4 ਕਰਮਚਾਰੀਆਂ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। -ਟਨਸ