ਨਵੀਂ ਦਿੱਲੀ, 6 ਮਈ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਖ਼ਿਲਾਫ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਜੁਡੀਸ਼ਰੀ ਦੇ ਹੁਕਮ ਦਾ ਹਿੱਸਾ ਨਹੀਂ ਹਨ। ਇਸ ਲਈ ਇਨ੍ਹਾਂ ਨੂੰ ਹਟਾਉਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਅਦਾਲਤ ਨੇ ਕਿਹਾ ਕਿ ਮੀਡੀਆ ਨੂੰ ਅਦਾਲਤ ਦੀ ਕਾਰਵਾਈ ਦੀ ਰਿਪੋਰਟਿੰਗ ਕਰਨ ਦਾ ਅਧਿਕਾਰ ਹੈ। ਹਲਾਂਕਿ ਉਸ ਨੇ ਕਰੋਨਾ ਫੈਲਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਦਾਰ ਕਰਾਰ ਦੇਣ ਵਾਲੀ ਮਦਰਾਸ ਹਾਈ ਕੋਰਟ ਦੀ ਟਿੱਪਣੀ ਨੂੰ ਸਖ਼ਤ ਕਰਾਰ ਦਿੱਤਾ। ਸੁਪਰੀਮ ਕੋਰਟ ਨੇ ਹਾਈ ਕੋਰਟ ਦੀਆਂ ਟਿੱਪਣੀਆਂ ਬਾਰੇ ਕਿਹਾ ਕਿਹ ਅਜਿਹੀਆਂ ਬਗ਼ੈਰ ਸੋਚੇ ਸਮਝੇ ਅਜਿਹੀਆਂ ਟਿੱਪਣੀਆਂ ਨਾਲ ਭੁਲੇਖੇ ਪੈਦਾ ਹੋ ਜਾਂਦੇ ਹਨ। ਸਰਵਉੱਚ ਅਦਾਲਤ ਨੇ ਕਿਹਾ ਕਿ ਮੀਡੀਆ ਨੂੰ ਸੁਣਵਾਈ ਦੌਰਾਨ ਕੀਤੀਆਂ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ।