ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਾਰਚ
ਕੇਂਦਰੀ ਟਰੇਡ ਯੂਨੀਅਨਾਂ (ਸੀਪੀਯੂ) ਅਤੇ ਸਾਂਝਾ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਸਾਂਝੇ ਤੌਰ ਤੇ 15 ਮਾਰਚ ਨੂੰ ਨਿੱਜੀਕਰਨ ਵਿਰੋਧੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅੱਜ ਇੱਥੇ ਇੰਟਕ, ਏਟਕ, ਸੀਟੂ ਅਤੇ ਸੀਟੀਯੂ ਦੀ ਇਕ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਕਾਮਰੇਡ ਨਰੇਸ਼ ਗੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 15 ਮਾਰਚ ਨੂੰ ਰੇਲਵੇ ਸਟੇਸ਼ਨ ’ਤੇ ਇਕ ਵੱਡੀ ਰੈਲੀ ਕੀਤੀ ਜਾਏਗੀ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਭਾਰੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਣਗੇ।