ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 4 ਅਗਸਤ
ਸੰਤ ਅਤਰ ਸਿੰਘ ਵੱਲੋਂ ਸਥਾਪਤ ਕੀਤੇ ਧਾਰਮਿਕ ਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸ਼ਾਇੰਸਿਜ਼ ਦਾ ਨੀਂਹ ਪੱਥਰ 5 ਅਗਸਤ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਰੱਖਣਗੇ। ਇਸ ਮੈਡੀਕਲ ਕਾਲਜ ਦੇ ਨੀਂਹ ਪੱਥਰ ਰੱਖਣ ਦੀਆਂ ਤਿਆਰੀਆਂ ਕਰਨ ਸਬੰਧੀ ਜਿਥੇ ਜ਼ਿਲ੍ਹੇ ਦਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਪੱਬਾਂ ਭਾਰ ਹੈ, ਉਥੇ ਟ੍ਰੈਫਿਕ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ’ਤੇ ਟੈਂਟ ਅਤੇ ਝੰਡੇ ਆਦਿ ਲਗਾਏ ਜਾ ਰਹੇ ਹਨ। ਉਧਰ ਨੇੜਲੇ ਦਰਜਨਾਂ ਪਿੰਡਾਂ ਦੇ ਲੋਕਾਂ ਵਿਚ ਇਸ ਮੈਡੀਕਲ ਕਾਲਜ ਪ੍ਰਤੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੋ ਇਹ ਕਾਲਜ ਬਣ ਰਿਹਾ ਹੈ। ਇਸ ਕਾਲਜ ਦਾ ਇਲਾਕੇ ਦੇ ਨੌਜਵਾਨਾਂ ਨੂੰ ਪੜ੍ਹਾਈ ਦਾ ਬਹੁਤ ਫਾਇਦਾ ਹੋਵੇਗਾ। ਨੌਜਵਾਨਾਂ ਨੂੰ ਪੜ੍ਹਾਈ ਕਰਨ ਲਈ ਦੂਰ ਦੁਰੇਡੇ ਨਹੀਂ ਜਾਣਾ ਪਵੇਗਾ। ਨੀਂਹ ਪੱਥਰ ਵਾਲੀ ਥਾਂ ਦਾ ਜ਼ਿਲ੍ਹੇ ਦੇ ਨੀਂਹ ਪੱਥਰ ਵਾਲੀ ਥਾਂ ਦਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਡੀਐਪੀ ਭਰਪੂਰ ਸਿੰਘ ਨੇ ਡੀਐਸਪੀ ਭਰਪੂਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ. (ਵਿਕਾਸ) ਵਰਜੀਤ ਵਾਲੀਆ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਲਤੀਫ ਅਹਿਮਦ, ਐੱਸਐੱਚਓ ਜਸਮੇਲ ਸਿੰਘ, ਚੌਕੀ ਇੰਚਾਰਜ ਬਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲੀਸ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ।