ਗਿੱਦੜਬਾਹਾ: ਇਥੇ ਵਿਧਾਇਕ ਰਾਜਾ ਵੜਿੰਗ ਦੇ ਯਤਨਾਂ ਸਦਕਾ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਪਤਨੀ ਅੰਮ੍ਰਿਤਾ ਵੜਿੰਗ ਗਿੱਦੜਬਾਹਾ ਪੁੱਜੇ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆ ਕੇ ਜਲਦੀ ਮੁਕੰਮਲ ਕਰਨ ਦੀ ਅਪੀਲ ਕੀਤੀ। ਕੌਂਸਲਰ ਰਾਜੀਵ ਮਿੱਤਲ ਦੇ ਘਰ ਮਹਿਲਾ ਵਰਕਰਾਂ ਅਤੇ ਮੁਹੱਲਾ ਵਾਸੀਆਂ ਨੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਆਖਿਆ ਕਿ ਜਿਹੜੇ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਵੀ ਜਲਦੀ ਮੁਕੰਮਲ ਕੀਤਾ ਜਾਵੇਗਾ। ਕੌਂਸਲਰ ਰਾਜੀਵ ਮਿੱਤਲ ਅਤੇ ਪਰਿਵਾਰ ਨੇ ਸ੍ਰੀਮਤੀ ਵੜਿੰਗ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ