ਨਵੀਂ ਦਿੱਲੀ, 16 ਫਰਵਰੀ
ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਕਾਰਨ ਅੱਜ ਹਵਾਈ ਈਂਧਣ (ਏਟੀਐੱਫ) ਦੀਆਂ ਕੀਮਤਾਂ ‘ਚ 5.2 ਫੀਸਦੀ ਦਾ ਵਾਧਾ ਕੀਤਾ ਗਿਆ, ਜਿਸ ਨਾਲ ਦੇਸ਼ ‘ਚ ਏਟੀਐੱਫ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ ਪਹੁੰਚ ਗਈਆਂ। ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਏਟੀਐੱਫ ਦੀਆਂ ਕੀਮਤਾਂ ਵਿੱਚ ਇਹ ਚੌਥਾ ਵਾਧਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 103ਵੇਂ ਦਿਨ ਸਥਿਰ ਰਹੀਆਂ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਅਤੇ ਪੰਜਾਬ ਵਰਗੇ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ।