ਨਵੀਂ ਦਿੱਲੀ, 4 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 19,893 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 4,40,87,037 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 53 ਮੌਤਾਂ ਹੋਣ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,26,530 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ 3 ਮੌਤਾਂ ਹੋਈਆਂ।