ਐਸ.ਏ.ਐਸ.ਨਗਰ (ਮੁਹਾਲੀ): ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਸਨਅਤੀ ਕਾਮਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵਾਲੀ ਈਐਸਆਈ ਹਸਪਤਾਲ ਦੀ ਹਾਲਤ ਸੁਧਾਰਨ ਲਈ ਰੋਸ ਮਾਰਚ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਸਨਅਤਕਾਰਾਂ ਅਤੇ ਸਨਅਤੀ ਕਾਮਿਆਂ ਨੇ ਸ਼ਮੂਲੀਅਤ ਕੀਤੀ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਭਵਨ ਤੋਂ ਆਰੰਭ ਹੋਇਆ ਰੋਸ ਮਾਰਚ ਉਦਯੋਗਿਕ ਖੇਤਰ ਦੇ ਫੇਜ਼ ਸੱਤ ਵਿਖੇ ਸਥਿਤ ਈਐਸਆਈ ਵਿਖੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ ਦੀ ਅਗਵਾਈ ਹੇਠ ਈਐਸਆਈ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। -ਖੇਤਰੀ ਪ੍ਰਤੀਨਿਧ