ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 3 ਅਗਸਤ
ਇਥੋਂ ਦੀ ਵੀਆਈਪੀ ਰੋਡ ’ਤੇ ਨਗਰ ਕੌਂਸਲ ਵੱਲੋਂ ਖੱਡੇ ਭਰਨ ਦਾ ਕੰਮ ਚਾਲੂ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਨੇ ਨਗਰ ਕੌਂਸਲ ਵੱਲੋਂ ਆਰਜ਼ੀ ਤੌਰ ’ਤੇ ਖੱਡੇ ਭਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਕੌਂਸਲ ਨੂੰ ਇਸ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਕੱਢਣਾ ਚਾਹੀਦਾ ਹੈ। ਇਸ ਸਬੰਧੀ ਸਥਾਨਕ ਵਸਨੀਕ ਸੋਨੀਆ, ਮਨਦੀਪ, ਇਰਸ਼ਾਦ, ਹਾਰੁਨ, ਆਦਿਤਿਆ, ਵਸੀਮ, ਵਿਸ਼ਾਲ ਸਣੇ ਹੋਰਾਂ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਲੰਮੇਂ ਸਮੇਂ ਤੋਂ ਖਸਤਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੜਕ ’ਤੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਥੋੜਾ ਜਿਹਾ ਮੀਂਹ ਪੈਣ ਨਾਲ ਇਥੇ ਪਾਣੀ ਭਰ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਸਿਰਫ਼ ਖਾਨਾਪੂਰਤੀ ਕਰ ਰਿਹਾ ਹੈ।
ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਵਨੀਤ ਸਿੰਘ ਢੋਟ ਨੇ ਦੱਸਿਆ ਕਿ ਸੀਵਰੇਜ ਲਾਈਨ ਨੂੰ ਸਾਫ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਖੱਡਿਆਂ ਨੂੰ ਭਰਤ ਪਾ ਕੇ ਪੂਰਿਆ ਜਾ ਰਿਹਾ ਹੈ।