ਮੁੰਬਈ, 16 ਫਰਵਰੀ
80 ਅਤੇ 90 ਦੇ ਦਹਾਕੇ ਵਿੱਚ ਭਾਰਤ ਵਿੱਚ ਡਿਸਕੋ ਸੰਗੀਤ ਨੂੰ ਪ੍ਰਸਿੱਧ ਬਣਾਉਣ ਵਾਲੇ ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੀ ਕਈ ਸਿਹਤ ਸਮੱਸਿਆਵਾਂ ਕਾਰਨ ਮੌਤ ਹੋ ਗਈ ਹੈ। ਉਹ 69 ਸਾਲਾਂ ਦੇ ਸਨ। ਹਸਪਤਾਲ ਦੇ ਡਾਇਰੈਕਟਰ ਡਾਕਟਰ ਦੀਪਕ ਨਮਜੋਸ਼ੀ ਨੇ ਦੱਸਿਆ, ‘ਲਹਿਰੀ ਮਹੀਨੇ ਤੋਂ ਹਸਪਤਾਲ ‘ਚ ਭਰਤੀ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਮੁੜ ਹਸਪਤਾਲ ਲਿਆਂਦਾ ਗਿਆ।