ਪੱਤਰ ਪ੍ਰੇਰਕ
ਧਾਰੀਵਾਲ, 19 ਜਨਵਰੀ
ਸਮੂਹ ਸਿੱਖ ਧਰਮੀ ਫੌਜੀ ਜੂੁਨ 1984 ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕੌਮੀ ਪ੍ਰਧਾਨ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਪੰਥਕ ਵਾਰਸਾਂ ਵਿਰੁੱਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ 23 ਅਗਸਤ 2021 ਨੂੰ ਸ਼ਹੀਦ ਤੇ ਜਰਨਲ ਕੋਰਟ ਮਾਰਸ਼ਲ ਵਾਲੇ ਧਰਮੀ ਫੌਜੀਆਂ ਨੂੰ ਮਾਨਤਾ ਦਿੱਤੀ ਗਈ, ਪਰ ਬਾਕੀ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਨੂੰ ਨਜ਼ਰਅੰਦਾਜ਼ ਕਰ ਕੇ ਉਨ੍ਹਾਂ ਦੀਆਂ ਕੁਰਬਾਨੀ ਦਾ ਅਪਮਾਨ ਕੀਤਾ ਗਿਆ ਹੈ। ਇਸ ਮੌਕੇ ਧਰਮੀ ਫੌਜੀਆਂ ਨੇ 24 ਜਨਵਰੀ 2022 ਨੂੰ ਸ੍ਰੀ ਦਰਬਾਰ ਸਾਹਿਬ ਦੀ ਮਾਣ-ਮਰਿਆਦਾ ਅਨੁਸਾਰ ਪੰਜ ਧਰਮੀ ਫੌਜੀ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕਰਨ ਮਗਰੋਂ ਘੰਟਾਘਰ ਅੱਗੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਪਣੇ 37 ਸਾਲਾਂ ਦਾ ਦਰਦ ਬਿਆਨ ਕਰਨ ਦਾ ਫੈ਼ਸਲਾ ਲਿਆ।