ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 15 ਫਰਵਰੀ
ਮੁਸਲਿਮ ਏਕਤਾ ਵੈੱਲਫੇਅਰ ਫ਼ਰੰਟ ਦੇ ਆਗੂਆਂ ਨੇ ਅੱਜ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਅਤੇ ਸਮੁੱਚੇ ਪੰਜਾਬ ਵਿਚ ਮੁਸਲਿਮ ਭਾਈਚਾਰੇ ਤੇ ਗੁੱਜਰ ਭਾਈਚਾਰੇ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਮੁਸਲਿਮ ਏਕਤਾ ਵੈੱਲਫੇਅਰ ਫ਼ਰੰਟ ਦੇ ਕੌਮੀ ਪ੍ਰਧਾਨ ਗ਼ੁਲਾਮ ਅਲੀ ਨੇ ਕਿਹਾ ਕਿ ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ ਜੋ ਸਾਰੇ ਵਰਗਾਂ ਨੂੰ ਨਾਲ ਲੈ ਕੇ ਚਲਦੀ ਹੈ। ਗ਼ੁਲਾਮ ਅਲੀ ਨੇ ਕਿਹਾ ਕਿ ਹਲਕਾ ਦਾਖਾ ਦਾ ਮੁਸਲਿਮ ਭਾਈਚਾਰਾ ਇੱਕਜੁੱਟ ਹੋ ਕੇ ਕਾਂਗਰਸ ਦੀ ਹਮਾਇਤ ਕਰੇਗਾ।