ਪੱਤਰ ਪ੍ਰੇਰਕ
ਅਮਲੋਹ, 11 ਜੁਲਾਈ
ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੰਪਿਊਟਰ ਅਧਿਆਪਕ ਕਮੇਟੀ ਦੇ ਇੱਕ ਵਫ਼ਦ ਨੇ ਮੁਲਾਕਾਤ ਕੀਤੀ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਸ੍ਰੀ ਧਰਮਸੋਤ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੰਪਿਊਟਰ ਕਮੇਟੀ ਮੈਂਬਰ ਗੁਰਜੋਤ ਸਿੰਘ ਔਜਲਾ, ਪਰਮਜੀਤ ਸਿੰਘ ਨਾਭਾ, ਜਸਵਿੰਦਰ ਸਿੰਘ ਭੁੱਲਰ, ਪਰਮਵੀਰ ਸਿੰਘ ਪੰਮੀ, ਨਰਿੰਦਰ ਸਿੰਘ, ਨਾਜਰ ਸਿੰਘ, ਹਾਜ਼ਰ ਸਨ। ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਵੀ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਸਬੰਧੀ ਸ੍ਰੀ ਧਬਮਸੋਤ ਨੂੰ ਜਾਣੂ ਕਰਵਾਇਆ।