ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਮਈ
ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਅੱਜ ਇੱਕ 77 ਸਾਲਾ ਬਜ਼ੁਰਗ ਆਪਣੇ ਘਰ ਵਿੱਚ ਮ੍ਰਿਤਕ ਮਿਲਿਆ, ਉਸ ਦਾ ਗਲਾ ਵੱਢਿਆ ਹੋਇਆ ਸੀ। ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਮ੍ਰਿਤਕ ਦੀ ਪਛਾਣ ਰਾਮ ਕਿਸ਼ੋਰ ਅਗਰਵਾਲ ਵਜੋਂ ਕੀਤੀ ਹੈ। ਮ੍ਰਿਤਕ ਦੇ ਪੁੱਤਰ ਨੇ ਸਵੇਰੇ 6.40 ਵਜੇ ਦੇ ਕਰੀਬ ਆਪਣੇ ਪਿਤਾ ਨੂੰ ਮੰਜੇ ‘ਤੇ ਜ਼ਖਮੀ ਹਾਲਤ ਵਿੱਚ ਦੇਖਿਆ ਤਾਂ ਉਸ ਨੇ ਅਧਿਕਾਰੀਆਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਉਸਦਾ ਗਲਾ ਵੱਢਿਆ ਹੋਇਆ ਸੀ। ਸੂਚਨਾ ਮਿਲਣ ’ਤੇ ਪੁਲੀਸ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਰਾਮ ਕਿਸ਼ੋਰ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੀੜਤ ਦੇ ਸਰੀਰ ’ਤੇ ਚਾਕੂ ਦੇ ਚਾਰ ਜ਼ਖ਼ਮ ਮਿਲੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ । ਕਤਲ ਅਤੇ ਲੁੱਟ-ਖੋਹ ਤੋਂ ਇਲਾਵਾ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।