ਪੱਤਰ ਪ੍ਰੇਰਕ
ਚੰਡੀਗੜ੍ਹ, 23 ਨਵੰਬਰ
ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂਟੀ), ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਇੰਜਨੀਅਰਾਂ ’ਤੇ ਅਧਾਰਤ ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਉਨ੍ਹਾਂ ਦੇ ਭਰਾ ਸੇਵਾਮੁਕਤ ਚੀਫ਼ ਇੰਜਨੀਅਰ ਮਨਮੋਹਨ ਸਿੰਘ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਕਰਨ ਵਾਲੇ ਮਨਜਿੰਦਰ ਸਿੰਘ ਮੱਤੇਨੰਗਲ ਚੇਅਰਮੈਨ, ਦਿਲਪ੍ਰੀਤ ਸਿੰਘ ਲੋਹਟ, ਹਰਿੰਦਰ ਸਿੰਘ ਗਿੱਲ, ਹਰਮਨਜੀਤ ਸਿੰਘ ਧਾਲੀਵਾਲ, ਰਾਜਿੰਦਰ ਕੁਮਾਰ ਗੌੜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਹੱਕੀ ਤੇ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਵਫ਼ਦ ਨੇ ਮੰਗ ਪੱਤਰ ਵਿੱਚ ਇੰਜਨੀਅਰਾਂ ਦੀਆਂ ਮੰਗਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਹੈ।