ਪੰਚਕੂਲਾ: ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਦੇ ਇੰਚਾਰਜ ਦੀ ਟੀਮ ਨੇ ਚੇਨ ਝਪਟਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸੋਨੂੰ ਅੰਸਾਰੀ ਅਤੇ ਆਰਿਫ ਵਜੋਂ ਹੋਈ ਹੈ। ਪੁੱਛ-ਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ 10 ਵਾਰਦਾਤਾਂ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਇਨ੍ਹਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ। -ਪੱਤਰ ਪ੍ਰੇਰਕ