ਨਵੀਂ ਦਿੱਲੀ, 9 ਅਗਸਤ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਅਖ਼ਬਾਰਾਂ ਵਿੱਚ ਪੂਰੇ ਪੂਰੇ ਸਫ਼ੇ ਦੇ ਇਸ਼ਤਿਹਾਰ ਦੇ ਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਲੁਕਾ ਨਹੀਂ ਸਕਦੀ। ਪ੍ਰਿਯੰਕਾ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਉਸ ਨੇ ‘ਕਾਲੇ ਖੇਤੀ ਕਾਨੂੰਨਾਂ’ ਨੂੰ ਲੈ ਕੇ ਹੁਣ ਤੱਕ ਕੀ ਕੀਤਾ ਹੈ। ਕਾਂਗਰਸ ਆਗੂ ਨੇ ਕਿਹਾ, ‘‘ਕਿਸਾਨ ਦੇਸ਼ ਦੀ ਰੂਹ ਹਨ। ਯੂਪੀ ਸਰਕਾਰ ਪੂਰੇ ਸਫ਼ੇ ਦੇ ਇਸ਼ਤਿਹਾਰ ਦੇ ਕੇ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨੂੰ ਨਹੀਂ ਲੁਕੋ ਸਕਦੀ। -ਪੀਟੀਆਈ