ਪੱਤਰ ਪ੍ਰੇਰਕ
ਸ਼ੇਰਪੁਰ, 22 ਅਕਤੂਬਰ
ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿੱਚ ਬਲਾਕ ਪੱਧਰੀ ਕੁਇਜ਼ ਬਲਾਕ ਨੋਡਲ ਅਫ਼ਸਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਏ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵਿੱਚ ਸਕੂਲ ਬੜੀ ਨੇ ਪਹਿਲਾ, ਘਨੌਰੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਅਧਿਆਪਕ ਅਮਨਦੀਪ ਸਿੰਘ ਪਾਠਕ, ਬੀਐਮ ਜਤਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਮਹਿੰਦਰ ਪ੍ਰਤਾਪ ਅਮਰਦੀਪ ਸਿੰਘ ਦੀ ਨਿਗਰਾਨੀ ਹੇਠ ਆਏ ਨਤੀਜਿਆਂ ਸਬੰਧੀ ਅਧਿਆਪਕ ਕੁਲਵਿੰਦਰ ਸਿੰਘ ਮਾਹਮਦਪੁਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀ ਤੱਕ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ ਸਰਕਾਰੀ ਮਿਡਲ ਸਕੂਲ ਬੜੀ ਨੇ ਪਹਿਲਾ, ਘਨੌਰੀ ਕਲਾਂ ਨੇ ਦੂਜਾ, ਟਿੱਬਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਤੇ ਦਸਵੀਂ ਜਮਾਤ ਦੇ ਕੁਇਜ਼ ਵਿੱਚ 13 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਫਰਵਾਹੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਕੁੰਭੜਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁਇਜ਼ ਦੀਆਂ ਜੇਤੂ ਟੀਮਾਂ ਨੂੰ ਉਕਤ ਨੇ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।