ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਨਵੰਬਰ
ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ ‘ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ’ ਐਪਲੀਕੇਸ਼ਨ ਲਾਂਚ ਕੀਤੀ। ਸ੍ਰੀ ਗਿਲਜੀਆਂ ਨੇ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੋਬਾਈਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੈ ਅਤੇ ਜਲਦੀ ਹੀ ਪਲੇਅ ਸਟੋਰ ’ਤੇ ਉਪਲਬਧ ਹੋਵੇਗੀ। ਇਸ ਮੋਬਾਈਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਪੈਨਸ਼ਨ ਸਕੀਮ ਅਤੇ ਐਕਸਗ੍ਰੇਸ਼ੀਆ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਇਸ ਐਪ ਰਾਹੀਂ ਭੇਜਦਿਆਂ ਪ੍ਰਵਾਨਗੀ ਉਪਰੰਤ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।