ਪੱਤਰ ਪ੍ਰੇਰਕ
ਲਹਿਰਾਗਾਗਾ, 26 ਅਕਤੂਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਬਲਾਕ ਇਕਾਈ ਲਹਿਰਾਗਾਗਾ ਦੇ ਵਫ਼ਦ ਵੱਲੋਂ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ,ਬਲਾਕ ਸਕੱਤਰ ਗੁਰਮੀਤ ਸੇਖੂਵਾਸ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰੇਮ ਕੁਮਾਰ ਦੀ ਗੈਰਮੌਜੂਗੀ ਵਿੱਚ ਦਫ਼ਤਰ ਦੇ ਨੁਮਾਇੰਦੇ ਗੁਰਮੇਲ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ। ਮੰਗ ਪੱਤਰ ਦੇਣ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਨੂੰ ਜ਼ਿਲ੍ਹਾ ਜਰਨਲ ਸਕੱਤਰ ਹਰਭਗਵਾਨ ਗੁਰਨੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀਟੀਐੱਫ ਪੰਜਾਬ ਵੱਲੋਂ ਅੱਜ ਸਮੁੱਚੇ ਪੰਜਾਬ ਵਿੱਚ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਹਨ। ਡੀਟੀਐੱਫ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਮੁਲਾਜ਼ਮਾਂ ਉਪਰ ਕੇਂਦਰ ਦੇ ਸੱਤਵੇਂ ਤਨਖਾਹ ਦੇ ਵੇਤਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕਰ ਕੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਕੇ ਲਾਗੂ ਕੀਤੀ ਜਾਵੇ।