ਨਵੀਂ ਦਿੱਲੀ, 22 ਅਕਤੂਬਰ
ਥਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ (ਏਐੱਲਐੱਚ) ਦੇ ਪਾਇਲਟ ਨੇ ਅਰੁਣਾਚਲ ਪ੍ਰਦੇਸ਼ ਦੇ ਪਹਾੜੀ ਖੇਤਰ ਮਿਗਿੰਗ ‘ਚ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਤੋਂ ਪਹਿਲਾਂ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਰੂਮ ਨੂੰ ਤਕਨੀਕੀ ਖਰਾਬੀ ਬਾਰੇ ਐਮਰਜੰਸੀ ਸੰਦੇਸ਼ ਭੇਜਿਆ। ਇਸ ਦੌਰਾਨ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਦੌਰਾਨ ਹਾਦਸੇ ਵਿੱਚ ਮਾਰੇ ਗਏ ਪੰਜਵੇਂ ਵਿਅਕਤੀ ਦੀ ਲਾਸ਼ ਵੀ ਮਿਲ ਗਈ ਹੈ।