ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਾਰਚ
ਇੱਥੇ ਵੱਖ-ਵੱਖ ਗੁਰਦੁਆਰਿਆਂ ਵਿਖੇ ਸੱਤਵੇਂ ਪਾਤਸ਼ਾਹ ਗੁਰੂ ਹਰਿ ਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਕੀਰਤਨੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਭਾਈ ਜਗਜੀਤ ਸਿੰਘ ਅਤੇ ਬੀਬੀ ਜਸਪ੍ਰੀਤ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਰਾਜਿੰਦਰਪਾਲ ਸਿੰਘ ਖਾਲਸਾ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ। ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੁੜਨ ਦਾ ਸੱਦਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਜੱਥਿਆਂ ਦਾ ਸਨਮਾਨ ਕੀਤਾ। ਇਸ ਮੌਕੇ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਾਜਿੰਦਰਪਾਲ ਸਿੰਘ ਅਤੇ ਚੰਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਗੁਰ ਦਸਮੇਸ਼ ਸੇਵਾ ਸੁਸਾਇਟੀ ਦੇ ਇੰਦਰਬੀਰ ਸਿੰਘ ਬੱਤਰਾ, ਰਾਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ਤੇ ਹਰਪਾਲ ਸਿੰਘ ਖਾਲਸਾ ਆਦਿ ਵੀ ਹਾਜ਼ਰ ਸਨ।