ਸਿਓਲ, 30 ਅਪਰੈਲ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੇ ਦੇਸ਼ ਨੂੰ ਧਮਕੀ ਦਿੱਤੀ ਗਈ ਤਾਂ ਉਹ ਆਪਣੇ ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਕਰ ਸਕਦੇ ਹਨ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇਸੀਐੱਨਏ) ਨੇ ਅੱਜ ਇਹ ਜਾਣਕਾਰੀ ਦਿੱਤੀ। ਕਿਮ ਨੇਇਸ ਹਫਤੇ ਵਿਸ਼ਾਲ ਫੌਜੀ ਪਰੇਡ ਲਈ ਆਪਣੇ ਉੱਚ ਫੌਜੀ ਅਧਿਕਾਰੀਆਂ ਦੀ ਵੀ ਤਾਰੀਫ਼ ਕੀਤੀ।