ਚੇਨਈ: ਅਦਾਕਾਰ ਪ੍ਰਕਾਸ਼ ਰਾਜ ਜੋ ਕਿ ਸ਼ੁਰੂ ਤੋਂ ਹੀ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰ ਰਹੇ ਸਨ, ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਰੋਸ ਪ੍ਰਦਰਸ਼ਨਾਂ ਦੌਰਾਨ ਹੋਈਆਂ ਕਿਸਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ। ਤਿਲੰਗਾਨਾ ਦੇ ਨਿਗਮ ਪ੍ਰਸ਼ਾਸਨ ਤੇ ਸ਼ਹਿਰੀ ਵਿਕਾਸ ਮੰਤਰੀ ਕੇ.ਟੀ. ਰਾਮਾ ਰਾਓ ਦੇ ਟਵੀਟ ਦਾ ਹਵਾਲਾ ਦਿੰਦਿਆਂ ਪ੍ਰਕਾਸ਼ ਰਾਜ ਨੇ ਕਿਹਾ ‘ਮੁਆਫ਼ੀ ਕਾਫ਼ੀ ਨਹੀਂ ਹੈ। ਕੀ ਤੁਸੀਂ ਜ਼ਿੰਮੇਵਾਰੀ ਲਓਗੇ ਤੇ ਰਾਬਤਾ ਕਰੋਗੇ।’ ਟਵੀਟ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਉਤੇ ਮਾਣ ਹੈ ਜਿਨ੍ਹਾਂ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਿਸਾਂ ਨੂੰ ਤਿੰਨ-ਤਿੰਨ ਲੱਖ ਰੁਪਏ ਿਦੱਤੇ ਹਨ।