ਨਵੀਂ ਦਿੱਲੀ, 3 ਮਈ
ਕਾਂਗਰਸ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਇੱਥੇ ਸੋਮਵਾਰ ਨੂੰ ਕਿਹਾ ਕਿ ਮੌਜੂਦਾ ਚੋਣ ਕਮਿਸ਼ਨ ਨੂੰ ਭੰਗ ਕੀਤਾ ਜਾਵੇ ਅਤੇ ਇਸ ਦੇ ਮੈਂਬਰਾਂ ਦੇ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਨੇ ਵੋਟਰਾਂ ਦੇ ਵਿਸਵਾਸ਼ ਨਾਲ ਕਥਿਤ ਤੌਰ ’ਤੇ ਧੋਖਾ ਕੀਤਾ ਹੈ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਮੁੱਖ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨਾਂ ਦੀਆਂ ਨਿਯੁਕਤੀਆਂ ਦੀ ਪਾਤਰਤਾ ਲਈ ਵੀ ਕੋਈ ਫ਼ੈਸਲਾ ਕਰਨਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਇੱਕ ਦਿਨ ਪਹਿਲਾਂ ਹੀ ਚਾਰ ਰਾਜਾਂ ਅਤੇ ਇੱਕ ਕੇਂਦਰ ਸਾਸ਼ਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਉਸ ਦੇ ਕੰਮਾਂ ਵਿੱਚ ਸ਼ਰ੍ਹੇਆਮ ਪੱਖਪਾਤ ਨਜ਼ਰ ਆਉਣਾ ਹੈਰਾਨੀਜਨਕ ਹੈ। ਕਈ ਵਾਰ ਉਹ ਭਾਜਪਾ ਦੇ ਸਹਿਯੋਗੀ ਵਾਂਗ ਨਜ਼ਰ ਆਇਆ।-ਪੀਟੀਆਈ