ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਗਸਤ
ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੇ ਸੂਰੀਆ ਰੇਖਾ ਪਤਨੀ ਯਸ਼ਵੰਤ ਕੁਮਾਰ ਮਾਲਕ ਰੇਖਾ ਕਲੀਨਿਕ ਆਨੰਦਪੁਰੀ ਨੂਰਵਾਲਾ ਰੋਡ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸਿਵਲ ਸਰਜਨ ਵੱਲੋਂ ਪੁਲੀਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਸੂਰੀਆ ਰੇਖਾ ਬਿਨਾਂ ਲੋੜੀਂਦੀ ਯੋਗਤਾ ਅਤੇ ਬਿਨਾਂ ਲਾਇਸੈਂਸ ਤੋਂ ਰੇਖਾ ਕਲੀਨਿਕ ਖੋਲ੍ਹ ਕੇ ਦਵਾਈਆਂ ਦੀ ਵਿਕਰੀ ਕਰ ਰਹੀ ਹੈ। ਅਜਿਹਾ ਕਰਕੇ ਉਹ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੀ ਹੈ। ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਹੈ ਕਿ ਸਿਵਲ ਸਰਜਨ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਗਈ ਹੈ।