ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 9 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਟਰਾਂਸਪੋਰਟਰਾਂ ਦੀ ਕੋਈ ਸਾਰ ਨਾ ਲੈਣ ਕਾਰਨ ਤੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਕਰਵਾਉਣ ਲਈ 12 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਟਰਾਂਸਪੋਰਟਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਤੋਂ ਬਾਅਦ ਉਨਾਂ ਨੂੰ ਆਪਣੇ ਟਰੱਕਾਂ ਦੀਆਂ ਚਾਬੀਆਂ ਸੌਂਪਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਦੇ ਕਾਰਨ ਪੰਜਾਬ ਦੀ ਟਰਾਂਸਪੋਰਟ ਬਿਲਕੁਲ ਬਰਬਾਦ ਹੋ ਗਈ ਹੈ।