ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ ਦੀ ਪੜਚੋਲ, ਮੁਲਾਜ਼ਮ ਮੁੱਦਿਆਂ ਅਤੇ ਫਰੰਟ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਚੋਣ ਸਬੰਧੀ ਤਿੰਨ ਅਪਰੈਲ ਨੂੰ ਸਥਾਨਕ ਅਲ ਫ਼ਲਾਹ ਸਕੂਲ ਵਿੱਚ ਅਧਿਆਪਕ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਮੁੱਖ ਬੁਲਾਰੇ ਵਜੋਂ ਪ੍ਰੋ. ਜਗਮੋਹਨ ਸਿੰਘ, ਕਨਵੀਨਰ, ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਸ਼ਿਰਕਤ ਕਰਨਗੇ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।