ਪੱਤਰ ਪ੍ਰੇਰਕ
ਪਠਾਨਕੋਟ, 19 ਦਸੰਬਰ
ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਖਰੋਟਾ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚਰਚਾ ਵਿੱਚ ਹਿੱਸਾ ਲੈਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲ ਚੰਦ ਕਟਾਰੂਚੱਕ ਪਹੁੰਚੇ। ਲਾਲ ਚੰਦ ਕਟਾਰੂਚੱਕ ਨੇ ਆਖਿਆ ਕਿ ਜੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤਹਿਤ ਦਿੱਲੀ ਦੀ ਤਰਜ ’ਤੇ ਪਿੰਡਾਂ ਵਿੱਚ ‘ਪਿੰਡ ਕਲੀਨਿਕ’ ਖੋਲ੍ਹੇ ਜਾਣਗੇ। ਪਿੰਡ ਅਖਰੋਟਾ ਦੇ ਅਮਨਦੀਪ ਸਿੰਘ ਨੇ ਐਲਾਨ ਕੀਤਾ ਕਿ ਉਹ ਪਿੰਡ ਵਿੱਚ ਕਲੀਨਿਕ ਖੋਲ੍ਹਣ ਲਈ ਆਪਣੇ ਵੱਲੋਂ ਮੁਫਤ ਜ਼ਮੀਨ ਦੇਣਗੇ ਅਤੇ ਨਾਲ ਹੀ ਦਵਾਈਆਂ ਲਈ ਇੱਕ ਲੱਖ ਰੁਪਏ ਵੀ ਦੇਣਗੇ। ਇਸ ਮੌਕੇ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਪ੍ਰਮੁੱਖ ਗਾਰੰਟੀਆਂ ਬਾਰੇ ਵਿਚਾਰ ਚਰਚਾ ਕੀਤੀ।