ਆਤਿਸ਼ ਗੁਪਤਾ
ਚੰਡੀਗੜ੍ਹ, 26 ਸਤੰਬਰ
ਇਥੇ ਰਾਜ ਭਵਨ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਨੂੰ ਸਹੁੰ ਚੁਕਾਈ। ਅੱਜ 15 ਵਿਧਾਇਕਾਂ ਨੇ ਸਹੁੰ ਚੁੱਕੀ। ਸ੍ਰੀ ਬ੍ਰਹਮ ਮਹਿੰਦਰਾ ਨੇ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਵਜੋਂ ਪੰਜਾਬੀ ਵਿੱਚ ਸਹੁੰ ਚੁੱਕੀ। ਉਨ੍ਹਾਂ ਪਿੱਛੋਂ ਕੈਬਨਿਟ ਮੰਤਰੀ ਵਜੋਂ ਮਨਪ੍ਰੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਸ੍ਰੀਮਤੀ ਰਜ਼ੀਆ ਸੁਲਤਾਨਾ, ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ, ਕਾਕਾ ਰਣਦੀਪ ਸਿੰਘ ਨਾਭਾ,ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੇ ਸਹੁੰ ਚੁੱਕੀ।