ਨਵੀਂ ਦਿੱਲੀ, 26 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਡਿਜੀਟਲ ਲੈਣ-ਦੇਣ ਦੇਸ਼ ਦੀ ਅਰਥਵਿਵਸਥਾ ਨੂੰ ਸਾਫ-ਸੁਥਰਾ ਕਰਨ ਦੇ ਨਾਲ ਨਾਲ ਪਾਰਦਰਸ਼ਤਾ ਲਿਆ ਰਿਹਾ ਹੈ। ਇਸ ਕਾਰਨ ਭ੍ਰਿਸ਼ਟਾਚਾਰ ਵਰਗੇ ਅੜਿੱਕੇ ਵੀ ਖਤਮ ਹੋ ਰਹੇ ਹਨ। ਆਕਸ਼ਵਾਣੀ ਦੇ ਮਾਸਿਕ ਪ੍ਰੋਗਰਾਮ ‘ਮਨ ਕੀ ਬਾਤ’ ਦੇ 81ਵੇਂ ਐਪੀਸੋਡ ਵਿੱਚ ਦੇਸ਼ ਅਤੇ ਦੁਨੀਆ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਮੰਤਰੀ ਨੇ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ, ਸਫਾਈ ਮੁਹਿੰਮ ਜਾਰੀ ਰੱਖਣ ਅਤੇ ਖਾਦੀ ਅਤੇ ਸਥਾਨਕ ਉਤਪਾਦਾਂ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ।