ਜੋਗਿੰਦਰ ਸਿੰਘ ਮਾਨ
ਮਾਨਸਾ, 1 ਜੂਨ
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਸਿੱਧੂ ਮੂਸੇਵਾਲਾ ਦੇ ਸਾਥੀਆਂ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦਾ ਲੁਧਿਆਣਾ ਡੀਐੱਮਸੀ ਵਿਖੇ ਹਾਲ ਚਾਲ ਪੁੱਛਿਆ। ਇਹ ਦੋਵੇਂ ਸਿੱਧੂ ਮੂਸੇਵਾਲਾ ’ਤੇ ਹਮਲੇ ਸਮੇਂ ਉਸ ਦੇ ਨਾਲ ਸਨ। ਇਸ ਦੌਰਾਨ ਵਿਧਾਇਕ ਨੇ ਐਲਾਨ ਕੀਤਾ ਕਿ ਇਨ੍ਹਾਂ ਦੋਵਾਂ ਜ਼ਖ਼ਮੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ